ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ਲਈ ਐਲਾਨੇ 3 ਹੋਰ ਉਮੀਦਵਾਰ

ਚੰਡੀਗੜ੍ਹ, 1 ਅਪ੍ਰੈਲ (ਹਰੀਸ਼ ਬਾਂਗਾਵਾਲਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ 5 ਵੱਖ-ਵੱਖ ਲੋਕ ਸਭਾ ਹਲਕਿਆਂ ਤੋਂ ਪਾਰਟੀ ਦੇ ਉਮੀਦਵਾਰਾਂ ਦਾ ਰਸਮੀ ਤੌਰ ਤੇ ਐਲਾਨ ਕਰ ਦਿੱਤਾ। ਇਹਨਾ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਹਲਕਾ ਖਡੂਰ ਸਾਹਿਬ ਤੋਂ, ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਸ. ਚਰਨਜੀਤ ਸਿੰਘ ਅਟਵਾਲ ਜਲੰਧਰ (ਰਾਖਵਾਂ) ਤੋਂ, ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਮੌਜੂਦਾ ਮੈਬਰ ਪਾਰਲੀਮੈਂਟ ਅਤੇ ਸੀਨੀਅਰ ਮੀਤ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ, ਸ. ਸੁਰਜੀਤ ਸਿੰਘ ਰੱਖੜਾ ਸਾਬਕਾ ਕੈਬਨਿਟ ਮੰਤਰੀ ਪਟਿਆਲਾ ਹਲਕੇ ਤੋਂ ਅਤੇ ਸ. ਦਰਬਾਰਾ ਸਿੰਘ ਗੁਰੂ ਸਾਬਕਾ ਆਈ.ਏ.ਐਸ ਸ਼੍ਰੀ ਫਤਿਹਗੜ• ਸਾਹਿਬ (ਰਾਖਵਾਂ) ਹਲਕੇ ਤੋਂ ਚੋਣ ਲੜਨਗੇ।  ਸ. ਬਾਦਲ ਨੇ ਅੱਗੇ ਕਿਹਾ ਕਿ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਵੀ ਬਹੁਤ ਜਲਦ ਕਰ ਦਿੱਤਾ ਜਾਵੇਗਾ ।

Unusual
Election 2019
Shiromani Akali Dal
Sukhbir Badal

International