ਬੀਜੇਪੀ ਨੇ ਪੁਰੀ ਨੂੰ ਅੰਮਿ੍ਰਤਸਰ ਤੋਂ ਐਲਾਨਿਆ ਆਪਣਾ ਉਮੀਦਵਾਰ

ਦਿੱਲੀ ਦੀਆਂ ਚਾਰ ਸੀਟਾਂ ਤੋਂ ਵੀ ਉਮੀਦਵਾਰ ਐਲਾਨੇ

ਅੰਮਿ੍ਰਤਸਰ, 21 ਅਪ੍ਰੈਲ : ਬੀਜੇਪੀ ਨੇ ਪੰਜਾਬ ਵਿੱਚ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਲੋਕ ਸਭਾ ਹਲਕਾ ਅੰਮਿ੍ਰਤਸਰ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਹਰਦੀਪ ਸਿੰਘ ਪੁਰੀ ਸਾਬਕਾ ਵਿਦੇਸ਼ ਸੇਵਾ ਅਫ਼ਸਰ ਰਹਿ ਚੁੱਕੇ ਹਨ। ਦੱਸ ਦੇਈਏ ਹਰਦੀਪ ਪੁਰੀ ਪਹਿਲੀ ਵਾਰ ਚੋਣ ਮੈਦਾਨ ਵਿੱਚ ਉੱਤਰੇ ਹਨ। ਯਾਦ ਰਹੇ ਅਕਾਲੀ ਦਲ-ਬੀਜੇਪੀ ਗਠਜੋੜ ਮੁਤਾਬਕ ਪੰਜਾਬ ਦੀਆਂ ਕੁੱਲ 13 ਲੋਕ ਸਭਾ ਸੀਟਾਂ ਵਿੱਚੋਂ 10 ਸੀਟਾਂ ਤੋਂ ਅਕਾਲੀ ਦਲ ਆਪਣੇ ਉਮੀਦਵਾਰ ਉਤਾਰਦਾ ਹੈ ਜਦਕਿ 3 ਸੀਟਾਂ ਤੋਂ ਬੀਜੇਪੀ ਚੋਣਾਂ ਲੜਦੀ ਹੈ। ਬੀਜੇਪੀ ਨੇ ਇੱਕ ਉਮੀਦਵਾਰ ਤਾਂ ਐਲਾਨ ਦਿੱਤਾ ਹੈ ਜਦਕਿ ਦੋ ਸੀਟਾਂ ਤੋਂ ਉਮੀਦਵਾਰ ਐਲਾਨਣੇ ਬਾਕੀ ਹਨ। ਦੂਜੇ ਪਾਸੇ ਕਾਂਗਰਸ ਵੱਲੋਂ ਗੁਰਜੀਤ ਔਜਲਾ ਲੋਕ ਸਭਾ ਚੋਣ ਲੜ ਰਹੇ ਹਨ। ਉਹ ਅੰਮਿ੍ਰਤਸਰ ਤੋਂ ਮੌਜੂਦਾ ਸੰਸਦ ਮੈਂਬਰ ਵੀ ਹਨ। ਉੱਧਰ ਆਮ ਆਦਮੀ ਪਾਰਟੀ ਦੇ ਕੁਲਦੀਪ ਧਾਲੀਵਾਲ ਚੋਣ ਮੈਦਾਨ ਵਿੱਚ ਹਨ।

Unusual
Hardeep Singh Puri
Amritsar
Election 2019
BJP

International