ਆਪ ਦਾ ਇੱਕ ਹੋਰ ਵਿਧਾਇਕ ਬਣਿਆ ਕਾਂਗਰਸੀ

ਅਮਰਜੀਤ ਸਿੰਘ ਸੰਦੋਆ ਕੈਪਟਨ ਦੀ ਹਾਜ਼ਰੀ 'ਚ ਕਾਂਗਰਸ 'ਚ ਸ਼ਾਮਿਲ

ਚੰਡੀਗੜ੍ਹ 4 ਮਈ (ਹਰੀਸ਼ ਚੰਦਰ ਬਾਗਾਂਵਾਲਾ) ਆਮ ਆਦਮੀ ਪਾਰਟੀ ਦੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ 'ਚ ਉਨ੍ਹਾਂਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਕਾਂਗਰਸ ਦਾ ਹੱਥ ਫੜਿਆ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' ਲਈ ਇਹ ਕਾਫੀ ਵੱਡਾ ਝਟਕਾ ਹੈ। ਇਸ ਤੋਂ ਪਹਿਲਾਂ ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਵੀ 'ਆਪ' ਛੱਡ ਕੇ ਕਾਂਗਰਸਵਿੱਚ ਸ਼ਮੂਲੀਅਤ ਕੀਤੀ ਸੀ। ਹਾਲਾਂਕਿ, ਉਹ 'ਆਪ' ਦੇ ਬਾਗ਼ੀ ਧੜੇ ਨਾਲ ਸਬੰਧਤ ਸਨ। ਪਰ ਸੰਦੋਆ 'ਆਪ' ਹਾਈਕਮਾਨ ਦਾ ਪੱਖ ਪੂਰਨ ਵਾਲਿਆਂ ਵਿੱਚੋਂ ਸਨ। 'ਆਪ' ਦੇ ਪੰਜਾਬਪ੍ਰਧਾਨ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਕਾਂਗਰਸ ਉਨ੍ਹਾਂ ਦੀ ਪਾਰਟੀ ਦੇ ਵਿਧਾਇਕਾਂ ਨੂੰ 10-10 ਕਰੋੜ ਰੁਪਏ ਤੇ ਉੱਚੇ ਅਹੁਦਿਆਂ ਦੇ ਲਾਲਚ ਦੇ ਕੇ ਖਰੀਦ ਰਹੀ ਹੈ।ਹਾਲਾਂਕਿ, ਮਾਨ ਦੇ ਇਸ ਦੋਸ਼ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੰਡਨ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਕੋਲ ਪਹਿਲਾਂ ਹੀ ਪੂਰਨ ਬਹੁਮਤ ਹੈ। ਸੰਦੋਆ ਸਮੇਤ 'ਆਪ' ਦੇ 20 ਵਿੱਚੋਂ ਪੰਜ ਵਿਧਾਇਕ ਪਾਰਟੀ ਛੱਡ ਚੁੱਕੇ ਹਨ।

ਇਨ੍ਹਾਂ ਵਿੱਚ ਸਿਆਸਤ ਤੋਂ ਕਿਨਾਰਾ ਕਰ ਚੁੱਕੇ ਦਾਖਾ ਤੋਂ ਵਿਧਾਇਕ ਤੇ ਸੀਨੀਅਰ ਵਕੀਲ ਹਰਵਿੰਦਰਸਿੰਘ ਫੂਲਕਾ ਵੀ ਸ਼ਾਮਲ ਹਨ। ਸੁਖਪਾਲ ਖਹਿਰਾ ਨੇ ਆਪਣਾ ਨਵਾਂ ਸਿਆਸੀ ਦਲ ਪੰਜਾਬ ਏਕਤਾ ਪਾਰਟੀ, ਕਾਇਮ ਕਰ ਲਿਆ ਤੇ ਜੈਤੋ ਤੋਂ 'ਆਪ' ਦੇ ਵਿਧਾਇਕ ਮਾਸਟਰ ਬਲਦੇਵਸਿੰਘ ਵੀ ਹੁਣ ਉਨ੍ਹਾਂ ਦੀ ਪਾਰਟੀ ਦਾ ਹਿੱਸਾ ਹਨ। ਦੋਵੇਂ ਸਿਆਸਤਦਾਨ ਕ੍ਰਮਵਾਰ ਬਠਿੰਡਾ ਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਤੋਂ ਚੋਣ ਲੜ ਰਹੇ ਹਨ। ਹੁਣ 'ਆਪ' ਕੋਲ ਆਪਣੇ 15 ਵਿਧਾਇਕ ਹੀ ਰਹਿ ਗਏ ਹਨ ਅਤੇ ਵਿਧਾਨ ਸਭਾ ਵਿੱਚ ਦੂਜੀ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਹੈ, ਜਿਸ ਕੋਲ ਅੱਜ 14 ਵਿਧਾਇਕ ਹਨ। ਅਜਿਹੇਵਿੱਚ 'ਆਪ' ਦੀ ਮੁੱਖ ਵਿਰੋਧੀ ਧਿਰ ਦੇ ਪਦਵੀ 'ਤੇ ਵੀ ਤਲਵਾਰ ਲਟਕ ਰਹੀ ਹੈ। ਉੱਧਰ, ਪੰਜਾਬ ਵਿੱਚ ਵੱਖ-ਵੱਖ ਪਾਰਟੀਆਂ ਦੇ ਨੌਂ ਮੌਜੂਦਾ ਵਿਧਾਇਕ ਲੋਕ ਸਭਾ ਚੋਣ ਲੜ ਰਹੇ ਹਨਤੇ ਪੰਜ ਪਾਰਟੀ ਬਦਲ ਜਾਂ ਛੱਡ ਚੁੱਕੇ ਹਨ। ਅਜਿਹੇ ਵਿੱਚ ਲੋਕ ਸਭਾ ਚੋਣਾਂ ਮਗਰੋਂ ਪੰਜਾਬ ਵਿੱਚ ਜ਼ਿਮਨੀ ਕਈ ਚੋਣਾਂ ਹੋਣੀਆਂ ਵੀ ਤੈਅ ਹਨ।

Unusual
Punjab Politics
Punjab Congress
Aam Aadmi Party

International