ਪੰਥ ਦਰਦੀਆਂ ਵੱਲੋਂ ਰਾਹੁਲ ਗਾਂਧੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ, ਪੁਲਿਸ ਨੂੰ ਪਈਆਂ ਭਾਜੜ੍ਹਾਂ

ਪੁਲਿਸ ਵੱਲੋਂ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ, ਜੰਮ ਕੇ ਹੋਈ ਨਾਅਰੇਬਾਜ਼ੀ

ਫਰੀਦਕੋਟ, 15 ਮਈ (ਜਗਦੀਸ਼ ਬਾਂਬਾ ) ਬਰਗਾੜੀ ਵਿਖੇ ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲੜ੍ਹ ਰਹੇ ਮੁਹੰਮਦ ਸਦੀਕ ਦੇ ਹੱਕ 'ਚ ਕੀਤੀ ਗਈ ਵਿਸਾਲ ਰੈਲੀ ਦੌਰਾਨ ਜਿਓ ਹੀ ਰਾਹੁਲ ਗਾਂਧੀ ਦੇ ਆਉਣ ਬਾਰੇ ਪੰਥਕ ਜੱਥੇਬੰਦੀਆਂ ਦੇ ਆਗੂਆਂ ਸਮੇਤ ਬੇਅਦਬੀ ਕਾਂਡ ਨਾਲ ਸਬੰਧਿਤ ਪੀੜ੍ਹਤਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਵੱਲੋਂ ਇਕਜੁੱਟ ਹੋ ਕੇ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤੇ ਜਾਣ ਦੇ ਨਾਲ ਨਾਲ ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫ਼ ਖਿਲਾਫ ਜੰਮ ਕੇ ਨਾਅਰੇਬਾਜੀ ਕਰਦਿਆਂ ਰੱਜਵੀ ਭੜ੍ਹਾਸ ਕੱਢੀ ਗਈ,ਇਸੇ ਦੌਰਾਨ ਕਾਲੀਆਂ ਝੰਡੀਆਂ 'ਤੇ ਬੈਨਰ ਵੇਖ ਪੁਲਿਸ ਨੂੰ ਭਾਜੜਾ ਪੈ ਗਈਆਂ। ਪ੍ਰਦਰਸ਼ਨਕਾਰੀਆਂ ਨੂੰ ਸਬੋਧਨ ਕਰਦਿਆਂ ਭਾਈ ਗੁਰਮੁੱਖ ਸਿੰਘ, ਭਾਈ ਜਸਵਿੰਦਰ ਸਿੰਘ ਸਾਹੋਕੇ, ਭਾਈ ਗੁਰਦੀਪ ਸਿੰਘ, ਭਾਈ ਸਤਵੰਤ ਸਿੰਘ ਸਮੇਤ ਹੋਰਨਾ ਆਗੂਆਂ ਨੇ ਕਿਹਾ ਕਿ 1 ਜੂਨ 2015 ਨੂੰ ਵਾਪਰੇ ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਬਰਗਾੜੀ ਲੱਗੇ ਇਨਸਾਫ ਮੋਰਚੇ ਦੀ ਸਮਾਪਤੀ ਮੌਕੇ ਕਾਂਗਰਸ ਸਰਕਾਰ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ 'ਤੇ ਸੁਖਜਿੰਦਰ ਸਿੰਘ ਰੰਧਾਵਾਂ ਨੇ ਵਿਸੇਸ ਤੌਰ ਤੇ ਸਿਰਕਤ ਕਰਦਿਆਂ ਇਨਸਾਫ ਮੋਰਚੇ ਦੇ ਪ੍ਰਬੰਧਕਾਂ ਸਮੇਤ ਸੰਗਤਾ ਨੂੰ ਭਰੋਸਾ ਦਿੱਤਾ ਸੀ ਕਿ ਜੱਲਦ ਹੀ ਬੇਅਦਬੀ ਕਾਂਡ ਦੇ ਦੋਸੀ ਸਲਾਖਾ ਪਿੱਛੇ ਅਤੇ ਦੇਸ ਭਰ ਦੀਆਂ ਜੇਲ੍ਹਾਂ 'ਚ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਤੋਂ ਇਲਾਵਾ ਗੋਲੀਕਾਂਡ ਦੌਰਾਨ ਜਖਮੀ ਹੋਏ ਪੀੜ੍ਹਤਾਂ ਨੂੰ ਇਨਸਾਫ ਦਿਵਾਉਣ 'ਚ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ ਪ੍ਰੰਤੂ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਹੀ ਕੀਤੇ, ਇਸੇ ਕਰਕੇ ਕਾਂਗਰਸ ਸਰਕਾਰ ਖਿਲਾਫ਼ ਪੰਥ ਦਰਦੀਆਂ ਵੱਲੋਂ ਕਾਲੀਆਂ ਝੰਡੀਆਂ ਨਾਲ ਰਾਹੁਲ ਗਾਂਧੀ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

ਉਕਤ ਮੌਕੇ ਪ੍ਰਦਰਸਨਕਾਰੀਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਬੱਨਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੱਥ 'ਚ ਗੁਟਕਾ ਸਾਹਿਬ ਫੜ ਕੇ ਸੌਹ ਖਾਂਧੀ ਸੀ ਕਿ ਚਾਰ ਕੁ ਹਫਤਿਆਂ 'ਚ ਪੰਜਾਬ ਨੂੰ ਨਸਾ ਮੁਕਤ ਬਣਾਇਆ ਜਾਵੇਗਾ ਪ੍ਰੰਤੂ ਅਜੇ ਵੀ ਪਿੰਡ ਪਿੰਡ-ਸਹਿਰ-ਸਹਿਰ ਨਸੇ ਦਾ ਗੌਰਖਧੰਦਾ ਲਗਾਤਾਰ ਜਾਰੀ ਹੈ। ਜਿਸ ਕਰਕੇ ਪੰਜਾਬ ਦੀ ਜਵਾਨੀ ਸਿਵਿਆਂ ਦੇ ਰਾਹ ਪੈ ਰਹੀ ਹੈ ਪ੍ਰੰਤੂ ਸਰਕਾਰ ਚੁੱਪੀ ਧਾਰੀ ਬੈਠੀ ਹੈ। ਊਧਰ ਦੂਜੇ ਪਾਸੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਪ੍ਰਸਾਸਨ ਦੇ ਆਲ੍ਹਾ ਅਧਿਕਾਰੀਆਂ ਵੱਲੋਂ ਬਥੇਰੀ ਕੋਸਿਸ ਕੀਤੀ ਗਈ ਪ੍ਰੰਤੂ ਉਹ ਲਗਾਤਾਰ ਪ੍ਰਦਰਸਨ ਕਰਦੇ ਹਨ,ਜਿਸ ਤੋਂ ਬਾਅਦ ਆਖਰਕਾਰ ਪੁਲਿਸ ਪ੍ਰਸਾਸਨ ਵੱਲੋਂ ਵਿਰੋਧ ਕਰ ਰਹੇ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ,ਜੋ ਦੇਰ ਸਾਮ ਤੱਕ ਪੁਲਿਸ ਹਿਰਾਸਤ 'ਚ ਸਨ। ਦੱਸਣਯੋਗ ਹੈ ਕਿ ਬਰਗਾੜੀ ਮੋਰਚੇ ਦੇ ਪ੍ਰਬੰਧਕਾਂ ਵੱਲੋਂ ਕਾਂਗਰਸ ਸਰਕਾਰ ਦੇ ਸਨਮੁੱਖ ਤਿੰਨ ਪ੍ਰਮੁੱਖ ਮੰਗਾਂ ਜਿਵੇਂ ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫਤਾਰੀ, ਜੇਲ੍ਹਾ 'ਚ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਕੋਟਕਪੂਰਾ ਸਮੇਤ ਬਹਿਬਲ ਕਲਾਂ ਗੋਲੀਕਾਂਡ ਦੇ ਜਿੰਮੇਵਾਰ ਪੁਲਿਸ ਅਫਸਰਾਂ ਖਿਲਾਫ ਕਾਰਵਾਈ ਤੇ ਪੀੜਤਾ ਨੂੰ ਇਨਸਾਫ ਆਦਿ ਸਨ,ਜਿਸ ਨੂੰ ਲੈ ਕੇ ਅੱਜ ਪੰਥ ਦਰਰਦੀਆਂ ਵੱਲੋਂ ਰਾਹੁਲ ਗਾਂਧੀ ਦੀ ਪੰਜਾਬ ਦੇ ਫਰੀਦਕੋਟ ਜਿਲ੍ਹੇ ਅੰਦਰ ਫੇਰੀ ਦੌਰਾਨ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਗਿਆ ਤਾਂ ਜੋ ਸਰਕਾਰ ਆਪਣੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਕਾਰਵਾਈ ਅਮਲ 'ਚ ਲਿਆਉਣ ਨੂੰ ਤਰਜੀਹ ਦੇਵੇ। 

Unusual
Protest
Rahul Gandhi
Rally
Election 2019
Punjab Politics

International