ਕਾਂਗਰਸ ਹਾਈ ਕਮਾਂਡ ਨੇ ਨਵਜੋਤ ਸਿੱਧੂ ਨੂੰ ਤਲਬ ਕੀਤਾ

ਚੰਡੀਗੜ੍ਹ 21 ਮਈ (ਕਮਲਜੀਤ ਸਿੰਘ ਬਨਵੈਤ) ਕਾਂਗਰਸ ਹਾਈ ਕਮਾਨ ਨੇ  ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਦਿੱਲੀ ਤਲਬ ਕਰ ਲਿਆ ਹੈ। ਕਾਂਗਰਸ ਹਾਈ ਕਮਾਂਡ ਨੇ ਉਨ੍ਹਾਂ ਨੂੰ ਅੱਜ ਰਾਤ  ਮਿਲਣ  ਦਾ ਸਮਾਂ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਧੂ ਦਰਮਿਆਨ ਚੱਲ ਰਹੇ ਵਿਵਾਦ ਬਾਰੇ ਸਪੱਸ਼ਟੀਕਰਨ ਮੰਗਿਆ ਜਾਵੇਗਾ। ਸਿੱਧੂ ਅੱਜ ਰਾਤ ਨੂੰ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਘਰ ਮੁਲਾਕਾਤ ਕਰਨਗੇ । ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਭਲਕ  ਨੂੰ ਮਾਤਾ ਵੈਸ਼ਨੂੰ ਦੇਵੀ ਦੇ ਦਰਸ਼ਨਾਂ ਰਵਾਨਾ  ਹੋ ਜਾਣਗੇ। ਸਿੱਧੂ ਦੇ ਕਰੀਬੀ ਸੂਤਰਾਂ ਮੁਤਾਬਕ ਕਾਂਗਰਸ ਹਾਈਕਮਾਂਡ ਨੇ ਕੈਪਟਨ- ਸਿੱਧੂ ਵਿਵਾਦ ਬਾਰੇ ਕੋਈ ਰਿਪੋਰਟ ਨਹੀਂ ਮੰਗੀ ਪਰ ਪੰਜਾਬ ਕਾਂਗਰਸ ਪਾਰਟੀ ਹਾਈ ਕਮਾਨ ਨੂੰ ਸਿੱਧੂ ਖਿਲਾਫ ਸ਼ਿਕਾਇਤ ਦੇਣ ਦੀ ਤਿਆਰੀ ਵਿੱਚ ਹੈ ।

ਪੰਜਾਬ ਮਾਮਲਿਆਂ ਬਾਰੇ ਇੰਚਾਰਜ ਆਸ਼ਾ ਕੁਮਾਰੀ ਨੇ ਦੱਸਿਆ ਕਿ ਪਾਰਟੀ ਹਾਈ ਕਮਾਂਡ ਨੇ ਕੋਈ ਰਿਪੋਰਟ ਨਹੀਂ ਮੰਗੀ ਪਰ ਚੋਣ ਨਤੀਜਿਆਂ ਬਾਅਦ ਮਾਮਲੇ ਤੇ ਗੰਭੀਰ ਚਰਚਾ ਹੋਵੇਗੀਲ ਦੂਜੇ ਬੰਨੇ ਕੈਪਟਨ ਅਮਰਿੰਦਰ ਸਿੰਘ ਪੱਖੀ ਮੰਤਰੀਆਂ ਨੇ ਨਵਜੋਤ ਸਿੱਧੂ ਦੇ ਵਿਰੁੱਧ ਮੋਰਚਾ ਖੋਲ ਦਿੱਤਾ ਹੈ। ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਬਾਅਦ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਅਤੇ ਉਨ੍ਹਾਂ ਤੋਂ ਬਾਅਦ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਿੱਧੂ ਤੇ ਤਾਬੜ ਤੋੜ  ਹਮਲਾ ਕੀਤਾ ਸੀ।ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਕੈਪਟਨ ਅਮਰਿੰਦਰ ਦੀ ਹਮਾਇਤ ਤੇ ਆ ਗਏ ਹਨ । ਦੂਜੇ ਬੰਨੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਿੱਧੂ ਦੀ ਹਮਾਇਤ ਕਰ ਦਿੱਤੀ  ਹੈ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਬਲਬੀਰ ਸਿੰਘ ਸਿੱਧੂ ਨੇ ਪੂਰੇ ਮਾਮਲੇ ਨੂੰ ਲੈ ਕੇ ਚੁੱਪ ਧਾਰ ਰੱਖੀ ਹੈ। ਚੁੱਪ ਦਾ ਕਾਰਨ ਮੰਤਰੀਆਂ  ਦੇ ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਘਟਣ ਦੀ ਸੂਰਤ ਵਿੱਚ ਲੋਕ ਸਭਾ ਉਮੀਦਵਾਰ ਦੇ ਹਾਰ ਜਾਣ ਦੀ ਸੂਰਤ ਵਿੱਚ ਬਾਜ਼ਾਰ  ਵਿੱਚੋਂ ਛੁੱਟੀ ਦਾ ਡਰ ਖਾ ਰਿਹਾ ਹ।

ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਆਮ ਆਦਮੀ ਪਾਰਟੀ, ਪੰਜਾਬ ਏਕਤਾ ਪਾਰਟੀ ਅਤੇ ਲੋਕ ਇਨਸਾਫ਼ ਪਾਰਟੀ ਵੀ ਇਸ ਵਿਵਾਦ ਵਿੱਚ ਬੇਲੋੜੀ ਟੰਗ ਉਡਾਉਣ ਲੱਗ ਪਏ ਹਨ। ਅਕਾਲੀ ਦਲ ਨੂੰ ਛੱਡ ਕੇ ਦੂਜੀਆਂ ਵਿਰੋਧੀ ਪਾਰਟੀਆਂ ਨੇ ਸਿੱਧੂ ਦੀ ਹਮਾਇਤ ਵਿੱਚ ਬਿਆਨ ਦਾਗੇ ਹਨ। ਚੇਤੇ ਕਰਾਇਆ ਜਾਂਦਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਚੋਣਾਂ ਤੋਂ ਦੋ ਦਿਨ ਪਹਿਲਾਂ ਇੱਕ ਬਿਆਨ ਦੇ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਦੇ ਆਪਸ ਵਿੱਚ ਦੀ  ਫਰੈਂਡਲੀ ਮੈਚ ਖੇਡਣ ਦਾ ਇਲਜ਼ਾਮ  ਦੀ  ਲਾਇਆ ਸੀ। ਇਸ ਤੋਂ ਪਹਿਲਾਂ ਸਿੱਧੂ ਉਨ੍ਹਾਂ ਦੀ ਪਤਨੀ ਡਾ ਨਵਜੋਤ ਕੌਰ ਸਿੱਧੂ ਦੀ ਟਿਕਟ ਚੰਡੀਗੜ੍ਹ ਤੋਂ ਕੱਟੇ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਨੂੰ ਦੋਸ਼ੀ ਠਹਿਰਾ ਚੁੱਕੇ ਹਨ।

Unusual
Punjab Congress
Navjot Singh Sidhu
Rahul Gandhi

International