ਕੁੰਵਰ ਵਿਜੇ ਪ੍ਰਤਾਪ ਮਾਮਲੇ 'ਚ ਘਿਰੀ ਪੰਜਾਬ ਸਰਕਾਰ, ਚੋਣ ਕਮਿਸ਼ਨ ਵਲੋਂ ਨੋਟਿਸ

ਨਵੀਂ ਦਿੱਲੀ 7 ਜੂਨ (ਏਜੰਸੀਆਂ) : ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਕੁੰਵਰ ਵਿਜੇ ਪ੍ਰਤਾਪ ਨੂੰ ਐਸਆਈਟੀ ਵਿੱਚੋਂ ਹਟਾਏ ਜਾਣ ਸਬੰਧੀ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਿਉਂ ਨਹੀਂ ਕੀਤੀ ਗਈ। ਚੋਣ ਕਮਿਸ਼ਨ ਨੇ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਿਉਂ ਨਹੀਂ ਕੀਤੀ ਗਈ, ਇਸ ਬਾਰੇ ਵਿਸਥਾਰਤ ਜਵਾਬ ਸੱਤ ਜੂਨ ਤਕ ਭੇਜਿਆ ਜਾਵੇ। ਅਕਾਲੀ ਦਲ ਨੇ ਚੋਣ ਕਮਿਸ਼ਨ ਵੱਲੋਂ ਹਟਾਏ ਜਾਣ ਦੇ ਬਾਵਜੂਦ ਕੁੰਵਰ ਵਿਜੇ ਪ੍ਰਤਾਪ ਦੇ ਐਸਆਈਟੀ ਵਿੱਚ ਕੰਮ ਕਰਨ ਬਾਰੇ ਸਵਾਲ ਚੁੱਕੇ ਸਨ।

ਇਸ ਤੋਂ ਬਾਅਦ ਬੀਤੀ ਚਾਰ ਜੂਨ ਨੂੰ ਅਕਾਲੀ ਦਲ ਦੇ ਵਫ਼ਦ ਨੇ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਸੀ, ਜਿਸ 'ਤੇ ਕਮਿਸ਼ਨ ਨੇ ਇਹ ਕਾਰਵਾਈ ਕੀਤੀ ਹੈ। ਜ਼ਿਕਰਯੋਗ ਹੈ ਕਿ ਐਸਆਈਟੀ ਮੈਂਬਰ ਕੁੰਵਰ ਵਿਜੇ ਪ੍ਰਤਾਪ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਬੀਤੀ ਪੰਜ ਅਪਰੈਲ ਜਾਂਚ ਟੀਮ ਵਿੱਚੋਂ ਹਟਾਇਆ ਗਿਆ ਸੀ। ਪਰ ਚੋਣ ਜ਼ਾਬਤਾ 26 ਮਈ ਨੂੰ ਹਟਿਆ ਸੀ ਅਤੇ ਕੁੰਵਰ ਵਿਜੇ ਪ੍ਰਤਾਪ ਨੇ ਬੀਤੀ 23 ਮਈ ਨੂੰ ਫ਼ਰੀਦਕੋਟ ਅਦਾਲਤ ਵਿੱਚ ਕੋਟਕਪੂਰਾ ਗੋਲ਼ੀਕਾਂਡ ਲਈ ਦੋਸ਼ ਪੱਤਰ ਵੀ ਦਾਇਰ ਕਰ ਦਿੱਤਾ ਸੀ।

ਇਸ 'ਤੇ ਅਕਾਲੀ ਦਲ ਨੇ ਫਿਰ ਤੋਂ ਇਤਰਾਜ਼ ਜਤਾਇਆ ਤੇ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ। ਉੱਧਰ, ਇਸ ਵਿਵਾਦ ਦੌਰਾਨ ਕੈਪਟਨ ਸਰਕਾਰ ਦੇ ਮੰਤਰੀ ਸੁਖਜਿੰਦਰ ਰੰਧਾਵਾ ਨੇ ਇਹ ਕਹਿ ਦਿੱਤਾ ਸੀ ਕਿ ਕੁੰਵਰ ਵਿਜੇ ਪ੍ਰਤਾਪ ਕਦੇ ਵੀ ਐਸਆਈਟੀ ਵਿੱਚੋਂ ਬਾਹਰ ਨਹੀਂ ਸੀ ਕੀਤੇ ਗਏ। ਹੁਣ ਕੈਪਟਨ ਸਰਕਾਰ ਇਸ ਹੁਕਮਅਦੂਲੀ 'ਤੇ ਕੀ ਜਵਾਬ ਦਿੰਦੀ ਹੈ, ਇਹ ਦੇਖਣ ਲਾਇਕ ਹੋਵੇਗਾ।

ਗ੍ਰਹਿ ਵਿਭਾਗ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਨਾਮਜ਼ਦ ਕੀਤੇ ਗਏ ਪੰਜ ਪੁਲਿਸ ਅਫ਼ਸਰਾਂ ਖ਼ਿਲਾਫ਼ ਕੇਸ ਚਲਾਉਣ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ 7 ਜੂਨ (ਹਰੀਸ਼ ਚੰਦਰ ਬਾਗਾਂਵਾਲਾ) ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਜਾਂਚ ਟੀਮ ਵੱਲੋਂ ਦੋਸ਼ੀਆਂ ਦੁਆਰਾ ਨਾਮਜ਼ਦ ਕੀਤੇ ਗਏ ਪੰਜਪੁਲਿਸ ਅਫ਼ਸਰਾਂ ਖ਼ਿਲਾਫ਼ ਕੇਸ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦਰਅਸਲ ਸਰਕਾਰੀ ਅਫ਼ਸਰਾਂ ਖ਼ਿਲਾਫ਼ ਕੇਸ ਚਲਾਉਣ ਤੋਂ ਪਹਿਲਾਂ ਉਨ੍ਹਾਂ ਦੇ ਸਬੰਧਿਤ ਵਿਭਾਗਾਂ ਦੀ ਮਨਜ਼ੂਰੀਲੈਣ ਦੇ ਨਿਯਮ ਸਨ ਇਸ ਲਈ ਗ੍ਰਿਹ ਵਿਭਾਗ ਨੇ ਮਾਮਲੇ ਦੀ ਜਾਂਚ ਟੀਮ ਨੂੰ ਅਫ਼ਸਰਾਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦੇ ਦਿੱਤੇ ਜਿਸ ਤੋਂ ਬਾਅਦ ਜਾਂਚ ਟੀਮ ਨੇ ਗ੍ਰਹਿ ਵਿਭਾਗ ਦਾਹੁਕਮ ਅਦਾਲਤ ਵਿੱਚ ਪੇਸ਼ ਕਰ ਦਿੱਤਾ ਹੈ।

ਡੀਜੀਪੀ ਦਫ਼ਤਰ ਰਾਹੀਂ ਗ੍ਰਹਿ ਵਿਭਾਗ ਨੇ ਪੰਜਾਬ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਐੱਸਪੀ ਪਰਮਜੀਤ ਸਿੰਘ ਪੰਨੂ, ਐੱਸਪੀ ਬਲਜੀਤ ਸਿੰਘ ਸਿੱਧੂ ਤੇ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਖ਼ਿਲਾਫ਼ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ ਦਿੱਤੀ ਹੈ। ਮਨਜ਼ੂਰੀ ਪੱਤਰ ਵਿੱਚ ਲਿਖਿਆ ਹੈ ਕਿ ਜਾਂਚ ਟੀਮ ਵੱਲੋਂਹੁਣ ਤਕ ਕੀਤੀ ਗਈ ਪੜਤਾਲ ਤੋਂ ਗ੍ਰਹਿ ਵਿਭਾਗ ਇਸ ਗੱਲੋਂ ਸੰਤੁਸ਼ਟ ਹੈ ਕਿ ਇਨ੍ਹਾਂ ਪੁਲਿਸ ਅਫ਼ਸਰਾਂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਜਾਂਚ ਟੀਮ ਨੇ ਲੋੜੀਂਦੇ ਸਬੂਤ ਤੇ ਗਵਾਹਰਿਕਾਰਡ 'ਤੇ ਲਿਆਂਦੇ ਹਨ।

ਦੱਸ ਦੇਈਏ ਸੈਸ਼ਨ ਕੋਰਟ ਨੇ ਕੋਟਕਪੂਰਾ ਗੋਲੀ ਕਾਂਡ 'ਚ ਮੁਲਜ਼ਮ ਵਜੋਂ ਨਾਮਜ਼ਦ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।ਇਸ ਦੇ ਨਾਲ ਅਦਾਲਤ ਨੇ ਲੁਧਿਆਣਾ ਦੇ ਤਤਕਾਲੀ ਏਡੀਸੀਪੀ ਪਰਮਜੀਤ ਸਿੰਘ ਪਨੂੰ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਹੈ। ਇਸ ਮਾਮਲੇ ਵਿੱਚ ਤੀਜੇ ਮੁਲਜ਼ਮ ਡੀਐਸਪੀਬਲਜੀਤ ਸਿੰਘ ਸੰਧੂ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 10 ਜੂਨ ਨੂੰ ਸੁਣਵਾਈ ਹੋਏਗੀ। 10 ਜੂਨ ਨੂੰ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਦਾਲਤ ਸਾਹਮਣੇ ਪੇਸ਼ਹੋਣਗੇ।

ਬੇਅਦਬੀ ਤੇ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ 27 ਮਈ ਨੂੰ ਐਸਪੀ ਬਲਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਪੰਨੂੰ ਤੇ ਇੰਸਪੈਕਟਰ ਗੁਰਦੀਪ ਸਿੰਘ ਨੂੰਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ ਤੇ ਉਨ੍ਹਾਂ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਹੋ ਚੁੱਕਾ ਹੈ। ਚਲਾਨ ਪੇਸ਼ ਹੋਣ ਤੋਂ ਬਾਅਦ ਇਲਾਕਾ ਮੈਜਿਸਟ੍ਰੇਟ ਏਕਤਾ ਉੱਪਲ ਨੇ ਸਾਰੇ ਪੁਲਿਸਅਧਿਕਾਰੀਆਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ।

ਉਕਤ ਪੁਲਿਸ ਅਧਿਕਾਰੀਆਂ ਨੇ ਖਦਸ਼ਾ ਜ਼ਾਹਰ ਕੀਤਾ ਸੀ ਕਿ ਜੇ ਉਹ ਅਦਾਲਤ ਸਾਹਮਣੇ ਪੇਸ਼ ਹੋਣਗੇ ਤਾਂ ਅਦਾਲਤ ਉਨ੍ਹਾਂ ਨੂੰ ਜੇਲ੍ਹ ਭੇਜ ਸਕਦੀ ਹੈ। ਇਸ ਲਈ ਉਨ੍ਹਾਂ ਨੂੰਅਗਾਊਂ ਜ਼ਮਾਨਤ ਦਿੱਤੀ ਜਾਵੇ। ਸ਼ੈਸ਼ਨ ਜੱਜ ਹਰਪਾਲ ਸਿੰਘ ਨੇ ਸੁਣਵਾਈ ਉਪਰੰਤ ਫੈਸਲਾ ਛੇ ਜੂਨ ਤੱਕ ਰਾਖਵਾਂ ਰੱਖਿਆ ਸੀ।

Unusual
Beadbi
Punjab Police
Capt Amarinder Singh
Punjab Government

International