ਸੰਯੁਕਤ ਰਾਸ਼ਟਰ ਨੇ ਅੰਮ੍ਰਿਤਸਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਚੁਣਿਆ

ਅੰਮ੍ਰਿਤਸਰ, 23 ਜੂਨ (ਨਰਿੰਦਰਪਾਲ ਸਿੰਘ) : ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਨਵੇਂ ਚੁਣੇ ਗਏ ਨੌਜਵਾਨ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀਆਂ ਗੁਰੂ ਨਗਰੀ ਅੰਮ੍ਰਿਤਸਰ ਦੇ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸਿਸ਼ਾਂ ਨੂੰ ਉਸ ਵੇਲੇ ਬੂਰ ਪਿਆ ਜਦ ਸੰਯੁਕਤ ਰਾਸ਼ਟਰ ਵਲੋਂ ਅੰਮ੍ਰਿਤਸਰ ਦੇ ਹਵਾ ਪ੍ਰਦੂਸ਼ਣ ਨੂੰ ਦੂਰ ਕਰਨ ਲਈ ਚੋਣ ਕੀਤੀ ਗਈ। ਜਿਸਦਾ ਅੰਮ੍ਰਿਤਸਰ ਵਾਸੀਆਂ ਤੋਂ ਇਲਾਵਾ ਵਾਤਾਵਰਨ ਪ੍ਰੇਮੀਆਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ। ਇਥੇ ਦੱਸਣਯੋਗ ਹੈ ਕਿ ਬੀਤੇ ਦਿਨ ਸੰਯੁਕਤ ਰਾਸ਼ਟਰ ਵਲੋਂ ਦੇਸ਼ ਦੇ ਤਿੰਨ ਸ਼ਹਿਰਾਂ ਦੇ ਹਵਾ ਪ੍ਰਦੂਸ਼ਣ ਦੀ ਜਾਂਚ ਕਰਨ ਤੇ ਉਸਨੂੰ ਦੂਰ ਕਰਨ ਲਈ ਚੋਣ ਕੀਤੀ ਗਈ ਸੀ ਜਿੰਨਾਂ ਵਿੱਚ ਅੰਮ੍ਰਿਤਸਰ ਦਾ ਨਾਮ ਵੀ ਸ਼ਾਮਿਲ ਹੈ।

ਇੱਥੇ ਜਿਕਰਯੋਗ ਹੈ ਕਿ ਬੀਤੇ ਸਮੇਂ ਵਿੱਚ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਜੇਨੇਵਾ ਵਿਖੇ ਸੰਯੁਕਤ ਰਾਸ਼ਟਰ ਦੇ ਵਿਸ਼ਵ ਸਿਹਤ ਸੰਗਠਨ ਵੱਲੋਂ ਵਿਸ਼ਵ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਨ ਤੇ ਕਰਵਾਈ ਕੌਮਾਂਤਰੀ ਕਨਵੈਨਸ਼ਨ ਵਿੱਚ ਸਿੱਖਾਂ ਦੀ ਧਾਰਮਿਕ ਰਾਜਧਾਨੀ ਵਜੋਂ ਜਾਣੇ ਜਾਂਦੇ ਸ਼ਹਿਰ ਅੰਮ੍ਰਿਤਸਰ ਦੇ ਹੱਦ ਤੋਂ ਜਿਆਦਾ ਖਰਾਬ ਹੋ ਚੁੱਕੇ ਹਵਾ ਪ੍ਰਦੂਸ਼ਣ ਸੰਬੰਧੀ ਜਾਣੂ ਕਰਵਾਉਂਦਿਆਂ ਅਵਾਜ਼ ਉਠਾਈ ਸੀ ਅਤੇ ਗੁਰੂ ਨਗਰੀ ਨੂੰ ਗੰਦਲੇ ਹੋ ਚੁੱਕੇ ਹਵਾ ਪ੍ਰਦੂਸ਼ਨ ਤੋਂ ਨਿਜਾਤ ਦਿਵਾਉਣ ਲਈ ਵਿਸੇਸ਼ ਉਪਰਾਲੇ ਕਰਨ ਦੀ ਅਪੀਲ ਕੀਤੀ ਸੀ, ਜਿਸਤੇ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਮਿਸ਼ਨ ਤਹਿਤ ਅੰਮ੍ਰਿਤਸਰ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਗੁਰੂ ਨਗਰੀ ਦੀ ਚੋਣ ਕਰਦਿਆਂ ਇਸ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਜਿਸ ਲਈ 26 ਜੂਨ ਨੂੰ ਸੰਯੁਕਤ ਰਾਸ਼ਟਰ ਦੀ ਇਕ ਟੀਮ ਇਸਦਾ ਜਾਇਜਾ ਲੈਣ ਲਈ ਅੰਮ੍ਰਿਤਸਰ ਪੁੱਜ ਰਹੀ ਹੈ।

ਸੰਯੁਕਤ ਰਾਸ਼ਟਰ ਵਿਕਾਸ ਮਿਸ਼ਨ ਤਹਿਤ ਸ਼ਹਿਰਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਦੇਸ਼ ਦੇ ਦੋ ਹੋਰ ਸ਼ਹਿਰਾਂ ਦੇ ਨਾਲ ਅੰਮ੍ਰਿਤਸਰ ਦੀ ਚੋਣ ਕਰਨ ਲਈ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ਼ਹਿਰ ਵਾਸੀਆਂ ਵੱਲੋਂ ਧੰਨਵਾਦ ਕਰਦਿਆਂ ਸੰਯੁਕਤ ਰਾਸ਼ਟਰ ਦੀ ਟੀਮ ਨੂੰ ਸ਼ਹਿਰ ਵਾਸੀਆਂ, ਪੰਜਾਬ ਸਰਕਾਰ, ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ, ਜ਼ਿਲ੍ਹਾ ਪ੍ਰਸਾਸ਼ਨ ਤੇ ਵਾਤਾਵਰਨ ਪ੍ਰੇਮੀਆਂ ਵਲੋਂ ਪੂਰੇ ਸਹਿਯੋਗ ਦਾ ਭਰੋਸਾ ਦਿਤਾ।  

Unusual
United Nations
environment
Amritsar

International