ਜੰਮੂ ਤੇ ਕਸ਼ਮੀਰ ਸੀਮਾ ਦੇ ਲੋਕਾਂ ਲਈ ਰਾਖਵਾਂਕਰਨ ਬਿੱਲ ਲੋਕ ਸਭਾ 'ਚ ਪੇਸ਼

ਨਵੀਂ ਦਿੱਲੀ 28 ਜੂਨ (ਏਜੰਸੀਆਂ)  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਤੇ ਕਸ਼ਮੀਰ ਰਾਖਵਾਂਕਰਨ ਅਧਿਨਿਯਮ, 2004 ਵਿਚ ਸੰਸ਼ੋਧਨ ਲਈ ਸ਼ੁੱਕਰਵਾਰ ਨੂੰ ਲੋਕ ਸਭਾ ਵਿਚ ਬਿੱਲ ਪੇਸ਼ ਕੀਤਾ, ਜਿਸ ਵਿਚ ਅੰਤਰਰਾਸ਼ਟਰੀ ਸਰਹੱਦ ਦੇ 10 ਕਿਲੋਮੀਟਰ ਦੇ ਦਾਇਰੇ ਵਿਚ ਰਹਿਣ ਵਾਲੇ ਲੋਕਾਂ ਨੂੰ ਵਿਦਿਅਕ ਸੰਸਥਾਵਾਂ ਅਤੇ ਸਰਕਾਰੀ ਨੌਕਰੀਆਂ ਵਿਚ 3 ਫੀਸਦੀ ਰਾਖਵਾਂਕਰਨ ਨੂੰ ਵਿਸਥਾਰ ਦਿੱਤਾ ਗਿਆ ਹੈ। ਜੰਮੂ ਤੇ ਕਸ਼ਮੀਰ ਰਾਖਵਾਂਕਰਨ ਅਧਿਨਿਯਮ ਸਿੱਧੀ ਭਰਤੀ, ਤਰੱਕੀ ਅਤੇ ਵੱਖ ਵੱਖ ਸ਼੍ਰੇਣੀਆਂ ਵਿਚ ਕਈ ਕਿੱਤਾ ਕੋਰਸਾਂ ਵਿਚ ਦਾਖਲੇ ਲਈ ਰਾਖਵਾਂਕਰਨ ਪ੍ਰਦਾਨ ਕਰਦਾ ਹੈ, ਪ੍ਰੰਤੂ ਇਸਦਾ ਵਿਸਥਾਰ ਅੰਤਰਰਾਸ਼ਟਰੀ ਸਰਹੱਦ ਨਾਲ ਲਗਦੇ ਵਿਅਕਤੀਆਂ ਲਈ ਨਹੀਂ ਸੀ। ਇਸ ਇਲਾਕੇ ਨੂੰ ਪਾਕਿਸਤਾਨੀ ਫੌਜ ਦੀ ਫਾਈਰਿੰਗ ਤੇ ਗੋਲੀਬਾਰੀ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨਾਲ ਲੋਕਾਂ ਨੂੰ ਅਕਸਰ ਸੁਰੱਖਿਅਤ ਥਾਂ ਉਤੇ ਜਾਣ ਲਈ ਮਜ਼ਬੂਰ ਹੋਣਾ ਪੈਦਾ ਹੈ।

ਅਮਿਤ ਸ਼ਾਹ ਨੇ ਲੋਕ ਸਭਾ ਵਿਚ ਕਿਹਾ ਸੀਮਾ ਉਤੇ ਲਗਾਤਾਰ ਤਣਾਅ ਕਾਰਨ, ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਵਿਅਕਤੀਆਂ ਨੂੰ ਸਮਾਜਿਕ–ਆਰਥਿਕ ਤੇ ਵਿਦਿਅਕ ਪਿਛੜੇਪਣ ਨੂੰ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਦੇ ਵਾਸੀਆਂ ਨੂੰ ਵਾਰ–ਵਾਰ ਤਣਾਅ ਕਾਰਨ ਸੁਰੱਖਿਅਤ ਸਥਾਨਾਂ ਉਤੇ ਜਾਣਾ ਪੈਂਦਾ ਹੈ ਅਤੇ ਇਸ ਨਾਲ ਉਨ੍ਹਾਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ, ਕਿਉਂਕਿ ਸੀਮਾ ਕੋਲ ਵਿਦਿਅਕ ਸੰਸਥਾਵਾਂ ਲੰਬੇ ਸਮੇਂ ਤੱਕ ਬੰਦ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਾਰਨ ਇਹ ਜ਼ਰੂਰੀ ਸੀ ਕਿ ਅੰਤਰਰਾਸ਼ਟਰੀ ਸੀਮਾ ਨਾਲ ਲੱਗਦੇ ਖੇਤਰ ਵਿਚ ਰਹਿ ਰਹੇ ਲੋਕਾਂ ਨੂੰ ਵਾਸਤਵਿਕ ਸੀਮਾ ਕੰਟਰੋਲ ਰੇਖਾ (ਏਐਲਓਸੀ) ਉਤੇ ਰਹਿ ਰਹੇ ਲੋਕਾਂ ਦੀ ਤਰਜ ਉਤੇ ਰਾਖਵਾਂਕਰਨ ਦਾ ਵਿਸਥਾਰ ਕੀਤਾ ਜਾਵੇ।ਕੇਂਤਰੀ ਮੰਤਰੀ ਮੰਡਲ ਨੇ ਫਰਵਰੀ ਵਿਚ ਜੰਮੂ ਤੇ ਕਸ਼ਮੀਰ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਵਿਚ ਰਾਸ਼ਟਰਪਤੀ ਵੱਲੋਂ ਜੰਮੂ ਤੇ ਕਸ਼ਮੀਰ ਰਾਖਵਾਂਕਰਨ (ਸੰਸ਼ੋਧਨ) ਬਿੱਲ, 2019 ਨੂੰ ਜਾਰੀ ਕਰਨ ਨੂੰ ਕਿਹਾ ਗਿਆ ਸੀ।

ਜੰਮੂ ਅਤੇ ਕਸ਼ਮੀਰ 'ਚ ਰਾਸ਼ਟਰਪਤੀ ਸਾਸ਼ਨ 6 ਮਹੀਨੇ ਵਧਾਉਣ ਦੀ ਤਜਵੀਜ਼,  ਚੋਣਾਂ ਸਾਲ ਦੇ ਅਖੀਰ 'ਚ

ਸੰਸਦ ਸੈਸ਼ਨ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ਸੂਬੇ ਵਿੱਚ 6 ਮਹੀਨਿਆਂ ਲਈ ਰਾਸ਼ਟਰਪਤੀ ਸ਼ਾਸਨ ਨੂੰ ਵਧਾਉਣ ਦੀ ਤਜਵੀਜ਼ ਪੇਸ਼ ਕੀਤੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਜੰਮੂ ਅਤੇ ਕਸ਼ਮੀਰ ਵਿੱਚ ਚੋਣਾਂ ਹੋਣਗੀਆਂ।  ਲੋਕ ਸਭਾ 'ਚ ਪ੍ਰਸਤਾਵ ਪੇਸ਼ ਕਰਦੇ ਹੋਏ ਅਮਿਤ ਸ਼ਾਹ ਨੇ ਕਿਹਾ ਕਿ ਜਦੋਂ ਕੋਈ ਦਲ ਸੂਬੇ 'ਚ ਸਰਕਾਰ ਬਣਾਉਣ ਲਈ ਤਿਆਰ ਨਹੀਂ ਸੀ ਤਾਂ ਉਦੋਂ ਕਸ਼ਮੀਰ ਵਿੱਚ ਗਵਰਨਰ ਰਾਜ 'ਚ ਲਾਗੂ ਕੀਤਾ ਸੀ। ਇਸ ਤੋਂ ਬਾਅਦ ਵਿਧਾਨ ਸਭਾ ਨੂੰ ਭੰਗ ਕਰਨ ਦਾ ਫੈਸਲਾ ਰਾਜਪਾਲ ਨੇ ਲਿਆ ਸੀ। ਉਥੇ, ਸੂਬੇ ਵਿੱਚ ਚੋਣਾਂ ਦੀ ਗੱਲ ਉੱਤੇ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਸੂਬੇ ਵਿਚ ਚੋਣਾਂ ਸੰਭਵ ਹਨ। 

ਗ੍ਰਹਿ ਮੰਤਰੀ ਨੇ ਕਿਹਾ ਕਿ ਰਮਜ਼ਾਨ ਦਾ ਪਵਿੱਤਰ ਮਹੀਨੇ ਸੀ, ਹੁਣ ਅਮਰਨਾਥ ਯਾਤਰਾ ਹੋਣੀ ਹੈ, ਇਸ ਕਾਰਨ ਇਹ ਚੋਣਾਂ ਕਰਵਾਉਣੀਆਂ ਅਜੇ ਸੰਭਵ ਨਹੀਂ ਸੀ। ਇਸ ਸਾਲ ਦੇ ਅਖੀਰ ਵਿੱਚ ਚੋਣਾਂ ਕਰਾਉਣ ਦਾ ਫ਼ੈਸਲਾ ਲਿਆ ਗਿਆ।ਅਮਿਤ ਸ਼ਾਹ ਨੇ ਅੰਤਰਰਾਸ਼ਟਰੀ ਸਰਹੱਦ 'ਤੇ ਰਹਿਣ ਵਾਲੇ ਲੋਕਾਂ ਨੂੰ ਵੀ ਰਾਖਵਾਂਕਰਨ ਦੇਣ ਦਾ  ਪ੍ਰਸਤਾਵ ਲੋਕ ਸਭਾ ਵਿੱਚ ਪੇਸ਼ ਕੀਤਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਜੰਮੂ ਅਤੇ ਕਸ਼ਮੀਰ ਦੇ ਰਿਜ਼ਰਵੇਸ਼ਨ ਬਿੱਲ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਕਿਹਾ ਕਿ ਇਹ ਬਿੱਲ ਕਿਸੇ ਨੂੰ ਖੁਸ਼ ਕਰਨ ਦਾ ਨਹੀਂ ਹੈ, ਪਰ ਅੰਤਰਰਾਸ਼ਟਰੀ ਸਰਹੱਦ ਨੇੜੇ ਰਹਿੰਦੇ ਲੋਕਾਂ ਲਈ ਹੈ।

Unusual
Lok Sabha
Kashmir
home minister
Amit Shah

International