ਹਾਈਕੋਰਟ ਤੋਂ ਕੈਪਟਨ ਤੇ ਡੀਜੀਪੀ ਦਿਨਕਰ ਗੁਪਤਾ ਨੂੰ ਰਾਹਤ

ਚੰਡੀਗੜ੍ਹ 21 ਜਨਵਰੀ (ਹਰੀਸ਼ਚੰਦਰ ਬਾਗਾਵਾਲਾ) : ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਖਿਲਾਫ ਕੈਟ ਦੇ ਫੈਸਲੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਰੋਕ ਦਿੱਤਾ ਹੈ। ਇਸ ਨਾਲ ਪੰਜਾਬ ਸਰਕਾਰ ਤੇ ਡੀਜੀਪੀ ਨੂੰ ਵੱਡੀ ਰਾਹਤ ਮਿਲੀ ਹੈ।ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦੋਵਾਂ ਪਹਿਲੂਆਂ 'ਤੇ ਬਹਿਸ ਕਰਨ 'ਤੇ ਕੈਟ ਦੇ ਫੈਸਲੇ 'ਤੇ ਸਟੇਅ ਲਾ ਦਿੱਤਾ। ਇਸ ਦੇ ਨਾਲ ਹੀ ਯੂਪੀਐਸਸੀ ਤੇ ਪੰਜਾਬ ਸਰਕਾਰ ਨੂੰ ਹਲਫਨਾਮਾ ਦਾਇਰ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ ਹੈ ਕਿ ਇਹ ਸਪਸ਼ਟ ਕੀਤਾ ਜਾਵੇ ਕਿ ਦਿਨਕਰ ਗੁਪਤਾ ਦਾ ਨਾਂ ਸਭ ਤੋਂ ਉੱਤੇ ਰੱਖਣ ਦਾ ਕੀ ਕਾਰਨ ਸੀ। ਮਾਮਲੇ ਦੀ ਅਗਲੀ ਸੁਣਵਾਈ 26 ਫਰਵਰੀ 'ਤੇ ਪੈ ਗਈ ਹੈ।

Unusual
High Court
Punjab Police
Capt Amarinder Singh

International