ਜਥੇਦਾਰ ਮੰਡ ਦੀ ਅਪੀਲ ਤੇ ਨੌਜਵਾਨਾਂ ਨੇ ਪਿੰਡਾਂ ਵਿੱਚ ਬਣਾਈਆਂ ਕਮੇਟੀਆਂ

14 ਦੇ ਸ਼ਹੀਦੀ ਸਮਾਗਮ ਨੂੰ ਵੱਡੇ ਪੱਧਰ ਤੇ ਮਨਾਉਣ ਦਾ ਲਿਆ ਆਹਿਦ

ਬਰਗਾੜੀ 11 ਅਕਤੂਬਰ (ਬਘੇਲ ਸਿੰਘ ਧਾਲੀਵਾਲ, ਜੱਸਾ ਸਿੰਘ ਮਾਣਕੀ/ ਗੁਰਪ੍ਰੀਤ ਸਿੰਘ ਔਲਖ/ ਰਮੇਸ਼ ਸਿੰਘ ਦੇਵੀਵਾਲਾ/ਸਿੰਕਦਰ ਸਿੰਘ ਬਰਾੜ/ ਜਗਦੀਸ਼ ਬਾਂਬਾ/ ਸਤਨਾਮ ਬਰਗਾੜੀ/ ਮਨਪ੍ਰੀਤ ਸਿੰਘ) ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿੱਚ ਚੱਲ ਰਹੇ ਇਨਸਾਫ ਮੋਰਚੇ ਦੇ 133ਵੇਂ ਦਿਨ ਸੰਗਤਾਂ ਅੰਦਰ 14 ਦੇ ਸ਼ਹੀਦੀ ਦਿਹਾੜੇ ਨੂੰ ਲੈਕੇ ਜੋਸ ਕਾਫੀ ਦੇਖਿਆ ਿਗਆ। ?ੁਧਰ ਇਨਸਾਫ ਮੋਰਚੇ ਦੇ ਪ੍ਰਬੰਧਕਾਂ ਦੀ ਜਰੂਰੀ ਮੀਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਹੋਈ ,ਜਿਸ ਵਿੱਚ   ਦਲ ਖ਼ਾਲਸਾ ਦੇ ਮੁੱਖੀ ਭਾਈ ਹਰਪਾਲ ਸਿੰਘ ਚੀਮਾ,ਭਾਈ ਜਸਵੀਰ ਸਿੰਘ ਖੰਡੂਰ, ਸ੍ਰੋਮਣੀ ਅਕਾਲੀ ਅੰਮ੍ਰਿਤਸਰ ਦੇ ਜਰਨਲ ਸਕੱਤਰ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ,ਅਕਾਲੀ ਦਲ 1920 ਦੇ ਜਰਨਲ ਸਕੱਤਰ ਬੂਟਾ ਸਿੰਘ ਰਣਸੀਂਹ ਕੇ,ਯੂਨਾਈਟਿਡ ਅਕਾਲੀ ਦਲ ਦੇ    ਭਾਈ ਗੁਰਦੀਪ ਸਿੰਘ ਬਠਿੰਡਾ, ਅਕਾਲੀ ਦਲ ਸੁਤੰਤਰ ਦੇ ਭਾਈ ਪਰਮਜੀਤ ਸਿੰਘ ਸਹੋਲੀ, ਸਾਬਕਾ ਡਿਪਟੀ ਸਪੀਕਰ ਸ, ਬੀਰਦਵਿੰਦਰ ਸਿੰਘ, ਸਾਬਕਾ ਫੈਡਰੇਸ਼ਨ ਆਗੂ ਗੁਰਸੇਵ ਸਿੰਘ ਹਰਪਾਲਪੁਰ ਆਦਿ ਆਗੂ ਹਾਜ਼ਰ ਸਨ। ਉਪਰੋਕਤ ਆਗੂਆਂ ਨੇ ਵਿਚਾਰਾਂ ਕਰਦਿਆਂ ਕਿਹਾ ਕਿ ਪਿਛਲੀ 7 ਅਕਤੂਬਰ ਦੇ ਹੋਏ ਭਰਵੇ ਇਕੱਠ ਮੌਕੇ ਮੋਰਚੇ ਵਿੱਚ ਜੋ ਵੀ ਕਮੀਆ ਪੇਸੀਆ ਰਹਿ ਗਈਆ ਸਨ ਉਹ 14 ਤਰੀਕ ਦੇ ਸ਼ਹੀਦੀ ਸਮਾਗਮ ਮੌਕੇ ਪੂਰੀਆ ਕਰ ਲਈਆ ਜਾਣਗੀਆਂ, ਅਤੇ ਭੋਗ ਸਮਾਗਮਾਂ ਵਿੱਚ ਪਹੁੰਚਣ ਵਾਲੀਆ ਸੰਗਤਾਂ ਨੂੰ ਕੋਈ ਡਿੱਕਤ ਪੇਸ਼ ਨਹੀਂ ਆਵੇਗੀ।

ਇਸ ਮੌਕੇ ਪੰਥਕ ਧਿਰਾਂ ਦੇ ਨੁਮਾਇੰਦਿਆਂ ਨੇ ਜਥੇਦਾਰ ਮੰਡ ਨੂੰ 14ਦੇ ਸਮਾਗਮਾਂ ਦੀ ਪੂਰਨ ਸਫ਼ਲਤਾ ਲਈ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ। ਜਥੇਦਾਰ ਮੰਡ ਨੇ ਜਾਣਕਾਰੀ ਦਿੰਦਿਆਂ  ਦੱਸਿਆ ਕਿ ਜੋ ਪਿਛਲੇ ਦਿਨੀਂ 7ਅਕਤੂਬਰ ਦੇ ਭਾਰੀ ਇਕੱਠ ਮੌਕੇ ਆਈਆ ਸਿੱਖ ਸੰਗਤਾਂ ਨੂੰ ਪਿੰਡੋ ਪਿੰਡੀ ਇਨਸਾਫ ਮੋਰਚੇ ਦੇ ਨਾਮ ਤੇ ਕਮੇਟੀਆਂ ਬਣਾਉਣ ਦੀ ਅਪੀਲ ਕੀਤੀ ਸੀ ਉਸ ਕੀਤੀ ਅਪੀਲ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਕਿਉਂਕਿ ਅੱਜ ਸਾਡੇ ਪਾਸ ਘਣੀਆ, ਕੋਠਾ ਗੁਰੂ, ਬੰਬੀਹਾ ਭਾਈ, ਅਤੇ ਅਜਿੱਤ ਗਿੱਲ ਪਿੰਡ ਦੀਆਂ ਇਨਸਾਫ ਕਮੇਟੀਆਂ ਦੇ ਮੈਂਬਰਾਂ ਨੇ ਹਾਜ਼ਰੀ ਲਵਾਈ ਹੈ ਅਤੇ ਜਾਣਕਾਰੀ ਦਿੱਤੀ ਹੈ ਜੋ ਮੋਰਚਾ ਪ੍ਰਬੰਧਕਾਂ ਅਤੇ ਸਿੱਖ ਕੌਮ ਲਈ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਪਿੰਡੋ ਪਿੰਡੀ ਇਨਸਾਫ ਕਮੇਟੀਆਂ ਦਾ ਦੌਰ ਸ਼ੁਰੂ ਹੋ ਜਾਵੇਗਾ। ਅਖੀਰ ਉਨ੍ਹਾਂ 14ਤਰੀਕ ਦੇ ਸ਼ਹੀਦੀ ਸਮਾਗਮਾਂ ਲਈ ਸਿੱਖ ਸੰਗਤਾਂ ਨੂੰ ਵੱਧ ਤੋਂ ਵੱਧ ਚੜ ਕੇ ਹਾਜ਼ਰੀ ਲਵਾਉਣ ਦੀ ਭਰਵੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਸਾਡੇ ਸਹੀਦਾ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਕੁਰਬਾਨੀ ਕੀਤੀ ਹੈ,ਅਤੇ ਅਸੀਂ ਆਪਣਾ ਕੌਮੀ ਫਰਜ਼ ਸਮਝਦਿਆਂ ਸਹੀਦਾ ਦੇ ਦਿਹਾੜੇ ਪੂਰੀ ਚੜਦੀ ਕਲ੍ਹਾ ਨਾਲ ਮਨਾਉਣੇ ਹਨ। ਸਟੇਜ ਦੀ ਸੁਰੂਆਤ ਭਾਈ ਜਤਿੰਦਰਪਾਲ ਸਿੰਘ ਸੈਦੇ ਕੇ ਰੁਹੇਲਾ, ਭਾਈ ਗੁਰਵਿੰਦਰਪਾਲ ਸਿੰਘ ਸੈਦੇ ਕੇ ਰੁਹੇਲਾ ਦੇ ਰਾਗੀ ਜਥੇ ਨੇ ਗੁਰੂ ਜਸ ਕੀਰਤਨ ਨਾਲ ਕੀਤੀ।

ਆਈਆਂ ਸੰਗਤਾਂ ਦਾ ਧੰਨਵਾਦ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕੀਤਾ।ਸਟੇਜ ਦੀ ਜੁੰਮੇਵਾਰੀ ਜਸਕਰਨ ਸਿੰਘ ਕਾਹਨ ਸਿੰਘ ਵਾਲਾ,ਰਣਜੀਤ ਸਿੰਘ ਵਾਂਦਰ, ਅਤੇ ਜਗਦੀਪ ਸਿੰਘ ਭੁੱਲਰ ਨੇ ਬਾਖੁਬੀ ਨਿਭਾਈ।ਢਾਡੀ ਦਰਬਾਰ ਵਿੱਚ ਢਾਡੀ ਸਾਧੂ ਸਿੰਘ ਧੰਮੂ, ਬੀਬੀ ਚਰਨਜੀਤ ਕੌਰ, ਬੀਬੀ ਰਾਮਪ੍ਰੀਤ ਕੌਰ ਮੱਲਕੇ ਸੁਰੰਗੀ ਮਾਸਟਰ ਜਸਵਿੰਦਰ ਸਿੰਘ ਮਾਨਸਾ,ਦਰਸਨ ਸਿੰਘ ਦਲੇਰ,ਰੌਸ਼ਨ ਸਿੰਘ ਰੌਸ਼ਨ ਬੱਧਨੀ ਕਲਾਂ ਤੋਂ ਇਲਾਵਾ ਬਹੁਤ ਸਾਰੇ ਢਾਡੀ ਜਥਿਆਂ ਨੇ ਬੀਰ ਰਸ ਵਾਰਾਂ,ਕਵਿਤਾਵਾਂ ਅਤੇ ਕਵੀਸ਼ਰੀ ਸੁਣਾ ਕੇ ਹਾਜਰੀ ਲਗਵਾਈ। ਮੋਰਚੇ ਵਿੱਚ ਰਾਜਾ ਰਾਜ ਸਿੰਘ ਅਰਬਾਂ ਖਰਬਾਂ ਮਾਲਵਾ ਤਰਨਾ ਦਲ,,ਭਾਈ ਗਿਆਨ ਸਿੰਘ ਮੰਡ,ਬਾਬਾ ਮੋਹਨ ਦਾਸ ਬਰਗਾੜੀ,ਬਲਕਰਨ ਸਿੰਘ ਮੰਡ,,ਮਨਜਿੰਦਰ ਸਿੰਘ ਕਾਕਾ ਮੰਡ,ਗੁਰਸੇਵਕ ਸਿੰਘ ਭਾਣਾ,ਬਾਬਾ ਹਰਮੇਲ ਸਿੰਘ ਨਾਨਕ ਕੁਟੀਆ,ਹਰਪ੍ਰੀਤ ਸਿੰਘ ਲੁਧਿਆਣਾ,ਅਸ਼ੋਕ ਚੁੱਘ,ਤਰਸੇਮ ਸਿੰਘ,ਦਰਸਨ ਸਿੰਘ ਮੰਡੇਰ, ਗੁਰਤੇਜ ਸਿੰਘ ਅਸਪਾਲ ਕਲਾਂ,ਸੁਖਬੀਰ ਸਿੰਘ ਕੰਧੋਲਾ,ਗੁਰਜੰਟ ਸਿੰਘ ਰੋੜੀ,ਭਲਵਾਨ ਸਿੰਘ ਮੋਰਿੰਡਾ,ਅਮਰੀਕ ਸਿੰਘ ਬਲੋਵਾਲ,ਜਸਮਿੰਦਰ ਸਿੰਘ ਵਾਂਦਰ,ਕਰਮਜੀਤ ਸਿੰਘ ਰਾਊਕੇ ਕਲਾਂ,ਜਲਵਿੰਦਰ ਸਿੰਘ ਭਕਨਾ,ਦਿਲਬਾਗ ਸਿੰਘ ਬਾਘਾ ਚਮਕੌਰ ਸਾਹਿਬ,ਰਣਜੀਤ ਸਿੰਘ ਹੁਸੈਨਪੁਰ ਲਾਲੋਵਾਲ,ਗੁਰਪ੍ਰੀਤ ਸਿੰਘ ਹੁਸੈਨਪੁਰ ਲਾਲੋਵਾਲ,,ਬੱਲਮ ਸਿੰਘ ਖੋਖਰ,ਗੁਰਪ੍ਰੀਤ ਸਿੰਘ ਠੱਠੀਭਾਈ,ਡਾ ਬਲਵੀਰ ਸਿੰਘ ਸਰਾਵਾਂ,ਸਰਬਜੀਤ ਸਿੰਘ ਗੱਤਕਾ ਅਖਾੜਾ,ਭਾਈ ਮੋਹਕਮ ਸਿੰਘ ਚੱਬਾ,ਗੁਰਮੀਤ ਸਿੰਘ ਹਕੂਮਤਵਾਲਾ,ਸਰੋਮਣੀ ਅਕਾਲੀ ਦਲ (ਅ) ਦੇ ਯੂਥ ਆਗੂ ਮਨਪ੍ਰੀਤ ਸਿੰਘ ਗੌਰ ਸਿੰਘਵਾਲਾ,ਗੁਰਤੇਜ ਸਿੰਘ ਠੱਠੀਭਾਈ, ਰੇਸਮ ਸਿੰਘ ਠੱਠੀਭਾਈ,ਬਿੱਕਰ ਸਿੰਘ ਦੋਹਲਾ,ਮੋਹਣ ਸਿੰਘ ਭੁੱਟੀਵਾਲਾ, ਸਹਿਤਕਾਰ ਬਲਵਿੰਦਰ ਸਿੰਘ ਚਾਨੀ ਬਰਗਾੜੀ ਅਮਰ ਸਿੰਘ ਅਮਰ ਬਰਗਾੜੀ,ਬੀਬੀ ਦੇਵ ਕੌਰ ਅਕਲੀਆ ਬੇਅੰਤ ਸਿੰਘ ਅਕਲੀਆ, ਬੀਬੀ ਅਮਨ ਕੌਰ ਅਕਲੀਆ,ਸੁਖਪਾਲ ਬਰਗਾੜੀ,ਰਾਜਾ ਸਿੰਘ ਬਰਗਾੜੀ,ਸੁਖਦੇਵ ਸਿੰਘ ਡੱਲੇਵਾਲਾ,ਜਸਮੇਲ ਸਿੰਘ ਵਾਂਦਰ,ਸਮੇਤ ਬਹੁਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਮੋਰਚੇ ਵਿੱਚ ਸ਼ਮੂਲੀਅਤ ਕੀਤੀ। ਲੰਗਰ ਦੀ ਸੇਵਾ ਕਰਨੈਲ ਸਿੰਘ ਖਾਲਸਾ ਕਨੇਡਾ,ਬਾਬਾ ਅਜੀਤ ਸਿੰਘ ਕਰਤਾਰਪੁਰ ਵਾਲੇ,ਅਵਤਾਰ ਸਿੰਘ ਵਾਂਦਰ ਰੋਜਾਨਾ ਦੁੱਧ ਦੀ ਸੇਵਾ,,ਪੱਕੀ ਕਲਾਂ,ਜੈਤੋ, ਦਾਦੂ ਪੱਤੀ ਮੱਲਣ,ਬਰਗਾੜੀ,ਗੋਦਾਰਾ,ਬਹਿਬਲ,ਰਣ ਸਿੰਘ ਵਾਲਾ,ਬੁਰਜ ਹਰੀ,ਹਮੀਰਗੜ, ਮਾਣੂਕੇ, ਢੈਪਈ,ਪੰਜਗਰਾਈਂ, ਕਾਲੇਕੇ,ਝੱਖੜਵਾਲਾ,ਗੁਰਦੁਆਰਾ ਸੰਤ ਖਾਲਸਾ ਰੋਡੇ,ਸੁਖਮਨੀ ਸੇਵਾ ਸੁਸਾਇਟੀ ਮੱਲਕੇ,ਲੰਗੇਆਣਾ,ਵੜਿੰਗ,ਜੀਦਾ,ਲੰਬਵਾਲੀ,ਠੱਠੀਭਾਈ ਦੀਆਂ ਸੰਗਤਾਂ ਵੱਲੋਂ ਕੀਤੀ ਗਈ।

Unusual
bargari
Sikhs
Bhai Dhian Singh Mand

Click to read E-Paper

Advertisement

International